ਨਵੀਂ ਦਿੱਲੀ :- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜੀ ਕਥਿਤ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਵਿਧਾਨ ਸਭਾ ਵੱਲੋਂ ਜਾਰੀ ਨੋਟਿਸ ਉਤੇ ਆਪਣਾ ਲਿਖਤੀ ਜਵਾਬ ਭੇਜ ਦਿੱਤਾ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮਾਮਲੇ ਦੀ ਜਾਂਚ ਪੂਰੀ ਕਾਨੂੰਨੀ ਪ੍ਰਕਿਰਿਆ ਅਧੀਨ ਕੀਤੀ ਗਈ ਹੈ।
ਫੋਰੈਂਸਿਕ ਰਿਪੋਰਟ ਨੇ ਕੀਤੀ ਅਹਿਮ ਖੁਲਾਸਾ
ਪੰਜਾਬ ਪੁਲਿਸ ਅਨੁਸਾਰ ਫੋਰੈਂਸਿਕ ਜਾਂਚ ਦੌਰਾਨ ਇਹ ਗੱਲ ਸਪਸ਼ਟ ਹੋ ਚੁੱਕਾ ਹੈ ਕਿ ਵਿਵਾਦਿਤ ਵੀਡੀਓ ਵਿੱਚ ਕਿਤੇ ਵੀ “ਗੁਰੂ” ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਨੂੰ ਡਿਜ਼ੀਟਲ ਤਰੀਕੇ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ ’ਤੇ ਫੈਲਾਇਆ ਗਿਆ।
ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਦਾ ਦੋਸ਼
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਵੀਡੀਓ ਨਾਲ ਜਾਣਬੂਝ ਕੇ ਤਬਦੀਲੀ ਕਰਕੇ ਉਸਨੂੰ ਇਸ ਤਰੀਕੇ ਨਾਲ ਪੋਸਟ ਕੀਤਾ ਗਿਆ, ਜਿਸ ਨਾਲ ਪੰਜਾਬ ਵਿੱਚ ਧਾਰਮਿਕ ਅਤੇ ਸਮਾਜਿਕ ਤਣਾਅ ਪੈਦਾ ਕੀਤਾ ਜਾ ਸਕੇ। ਪੁਲਿਸ ਨੇ ਇਸਨੂੰ ਸੂਬੇ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।
ਕਾਨੂੰਨੀ ਪ੍ਰਕਿਰਿਆ ਅਧੀਨ ਦਰਜ ਕੀਤਾ ਗਿਆ ਕੇਸ
ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਛੇੜਛਾੜ ਕੀਤੀ ਗਈ ਵੀਡੀਓ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਹੀ ਕੇਸ ਦਰਜ ਕੀਤਾ ਗਿਆ ਹੈ। ਸਾਰੀ ਕਾਰਵਾਈ ਭਾਰਤੀ ਦੰਡ ਸੰਹਿਤਾ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਅੱਗੇ ਵਧਾਈ ਜਾ ਰਹੀ ਹੈ।
ਅਦਾਲਤ ਅਤੇ ਮੈਜਿਸਟ੍ਰੇਟ ਦੇ ਅਧੀਨ ਮਾਮਲਾ
ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮਾਮਲੇ ਸਬੰਧੀ ਜਵਾਬ ਅਤੇ ਰਿਕਾਰਡ ਅਦਾਲਤ ਅਤੇ ਕੇਸ ਨਾਲ ਜੁੜੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਚੁੱਕਾ ਹੈ। ਜਾਂਚ ਪ੍ਰਕਿਰਿਆ ਨਿਆਇਕ ਹਦਾਇਤਾਂ ਅਨੁਸਾਰ ਜਾਰੀ ਹੈ।

