ਚੰਡੀਗੜ੍ਹ:- ਹਲਕਾ ਸਾਹਨੇਵਾਲ ਦੇ ਸਸਰਾਲੀ ਕਾਲੋਨੀ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਲਗਭਗ ਪੰਜ ਫੁੱਟ ਦਾ ਪਾੜ ਪੈਣ ਦੀ ਖ਼ਬਰ ਮਿਲੀ ਹੈ। ਖੁਸ਼ਕਿਸਮਤੀ ਨਾਲ, ਦਰਿਆ ਵਿਚ ਪਾਣੀ ਦਾ ਪੱਧਰ ਘੱਟ ਹੋਣ ਕਰਕੇ ਅਜੇ ਤਕ ਪਾਣੀ ਬੰਨ੍ਹ ਤੋਂ ਬਾਹਰ ਨਹੀਂ ਨਿਕਲਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਦੀ ਮੁਰੰਮਤ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ ਅਤੇ ਮਜ਼ਬੂਤੀ ਕਾਰਜ ਜਾਰੀ ਹੈ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਕੇ ‘ਤੇ, ਹਦਾਇਤਾਂ ਜਾਰੀ
ਬੰਨ੍ਹ ਵਿਚ ਪਾੜ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਹਾਲਾਤ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸਤਲੁਜ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਲਾਕਾ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪਾਣੀ ਦਾ ਪੱਧਰ ਵਧਦਾ ਹੈ ਤਾਂ ਇਲਾਕੇ ‘ਚ ਭਾਰੀ ਨੁਕਸਾਨ ਹੋ ਸਕਦਾ ਹੈ