ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਅੱਜ ਮੁਹਾਲੀ ਅਦਾਲਤ ਵਿਖੇ ਦੁਪਹਿਰ ਕਰੀਬ 12:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕਰਦੇ ਹੋਏ ਅਗਲੀ ਸੁਣਵਾਈ ਦੀ ਤਰੀਕ 28 ਨਿਰਧਾਰਤ ਕੀਤੀ ਹੈ।