ਚੰਡੀਗੜ੍ਹ :- ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਮਾਮਲੇ ਵਿੱਚ ਵੱਡਾ ਵਿਕਾਸ ਸਾਹਮਣੇ ਆਇਆ ਹੈ। ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਅਦਾਲਤ ਵਿੱਚ ਪੇਸ਼ ਕੀਤੇ ਗਏ ਦੋਵੇਂ ਦੋਸ਼ੀ
ਜਾਣਕਾਰੀ ਅਨੁਸਾਰ, ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਹਾਂ ਨੂੰ ਪਿਛਲੇ ਹਫ਼ਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਕ੍ਰਿਸ਼ਨੂ ਨੂੰ ਨਿਆਂਇਕ ਹਿਰਾਸਤ, ਭੁੱਲਰ ਦੇ ਰਿਮਾਂਡ ’ਤੇ ਜਲਦੀ ਫੈਸਲਾ
ਅਦਾਲਤ ਨੇ ਸੁਣਵਾਈ ਦੌਰਾਨ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਫੈਸਲਾ ਜਲਦੀ ਸੁਣਾਇਆ ਜਾਣ ਦੀ ਉਮੀਦ ਹੈ।
ਸੀਬੀਆਈ ਕਰ ਰਹੀ ਹੈ ਮਾਮਲੇ ਦੀ ਗਹਿਰਾਈ ਨਾਲ ਜਾਂਚ
ਸੀਬੀਆਈ ਦੇ ਸਰੋਤਾਂ ਅਨੁਸਾਰ, ਜਾਂਚ ਦੌਰਾਨ ਕਈ ਮਹੱਤਵਪੂਰਨ ਸਬੂਤ ਹਾਸਲ ਕੀਤੇ ਗਏ ਹਨ ਜਿਨ੍ਹਾਂ ਦੇ ਆਧਾਰ ‘ਤੇ ਪੁੱਛਗਿੱਛ ਜਾਰੀ ਹੈ। ਅਧਿਕਾਰੀਆਂ ਨੇ ਸੰਕੇਤ ਦਿੱਤੇ ਹਨ ਕਿ ਇਸ ਮਾਮਲੇ ਨਾਲ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਖੰਗਾਲੀ ਜਾ ਸਕਦੀ ਹੈ।

