ਨਵੀਂ ਦਿੱਲੀ :- ਅਮਰੀਕਾ ਜਾਣ ਦੇ ਸੁਪਨੇ ਦੇਖ ਰਹੇ ਵਿਦੇਸ਼ੀ ਨਾਗਰਿਕਾਂ, ਖ਼ਾਸ ਕਰਕੇ ਭਾਰਤੀ ਬਿਨੈਕਾਰਾਂ ਲਈ, ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਨਵੀਂ ਹਦਾਇਤਾਂ ਮੁਤਾਬਕ, ਜਿਨ੍ਹਾਂ ਲੋਕਾਂ ਨੂੰ Diabetes, ਦਿਲ ਦੀ ਬਿਮਾਰੀ, ਕੈਂਸਰ, ਮੋਟਾਪਾ ਜਾਂ ਹੋਰ ਗੰਭੀਰ ਰੋਗ ਹਨ, ਉਨ੍ਹਾਂ ਨੂੰ ਅਮਰੀਕਾ ਵਿੱਚ ਦਾਖਲ ਹੋਣ ਜਾਂ ਲੰਬੇ ਸਮੇਂ ਲਈ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ।

