ਚੰਡੀਗੜ੍ਹ :- ਹਿਮਾਚਲ ਵਿੱਚ ਲਗਾਤਾਰ ਮੀਂਹ ਅਤੇ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸਦਾ ਸਿੱਧਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦਿਖਣ ਲੱਗ ਪਿਆ ਹੈ, ਜਿਸ ਕਰਕੇ ਸਿਹਤ ਵਿਭਾਗ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਸਿਹਤ ਵਿਭਾਗ ਦੀ ਤਿਆਰੀ
ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ।
-
172 ਐਂਬੂਲੈਂਸਾਂ ਤਾਇਨਾਤ
-
438 ਰੈਪਿਡ ਰਿਸਪਾਂਸ ਟੀਮਾਂ
-
323 ਮੋਬਾਈਲ ਮੈਡੀਕਲ ਟੀਮਾਂ ਸੇਵਾ ਲਈ ਮੌਜੂਦ
ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਸਿਵਲ ਸਰਜਨ ਨੂੰ ਖਾਸ ਅਲਰਟ ਉੱਤੇ ਰੱਖਿਆ ਗਿਆ ਹੈ। ਸਾਰੇ ਮੈਡੀਕਲ ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ। ਪਾਣੀ ਨਾਲ ਕੱਟੇ ਪਿੰਡਾਂ ਵਿੱਚ ਪਹੁੰਚਣ ਲਈ ਬੋਟ ਐਂਬੂਲੈਂਸਾਂ ਦੀ ਵੀ ਵਿਆਵਸਥਾ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਚੇਤਾਵਨੀ
ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਤੇਜ਼ ਬਾਰਿਸ਼ ਦੇ ਨਾਲ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ।
ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਿਆ
ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਪਾਣੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਨਾਲ ਹਰੀਕੇ ਹੈੱਡ ਤੋਂ ਹੇਠਾਂ ਦੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣ ਗਈ
ਕਈ ਪਿੰਡਾਂ ਵਿੱਚ ਪਾਣੀ ਦਾਖਲ
ਰਾਜੀ ਸਭਰਾ, ਗੱਟਾ ਬਾਦਸ਼ਾਹ, ਫੱਤੇ ਵਾਲਾ, ਕਾਲੇ ਕੇ ਹਿੱਠਾੜ, ਬੰਡਾਲਾ, ਨਿਹਾਲਾ ਲਵੇਰਾ, ਟੱਲੀ ਗੁਲਾਮ, ਰੱਤੋ ਕੀਆ ਬਹਿਕਾਂ, ਮੁੱਠਿਆਂ ਵਾਲਾ ਸਮੇਤ ਕਈ ਪਿੰਡ ਪਾਣੀ ਹੇਠ ਆ ਗਏ ਹਨ।
-
ਸੈਂਕੜੇ ਏਕੜ ਝੋਨੇ ਦੀ ਫ਼ਸਲ ਤੇ ਸਬਜ਼ੀਆਂ ਨਸ਼ਟ
-
ਪਸ਼ੂਆਂ ਦਾ ਚਾਰਾ ਵੀ ਪਾਣੀ ‘ਚ ਡੁੱਬਿਆ
-
ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਦਾ ਖਦਸ਼ਾ