ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ ਗਣਤੰਤਰ ਦਿਵਸ ਸਮਾਗਮ ਦੌਰਾਨ ਦਿੱਤੀ। ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹਾਂ ਵਿੱਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਰਹੀ, ਜਿਸ ਕਾਰਨ ਉਨ੍ਹਾਂ ਨੂੰ ਵਿਸ਼੍ਰਾਮ ਦੇਣ ਲਈ ਸਰਕਾਰ ਨੇ ਅਗਲੇ ਦਿਨ ਛੁੱਟੀ ਕਰਨ ਦਾ ਫੈਸਲਾ ਲਿਆ ਹੈ। ਇਸ ਐਲਾਨ ਨਾਲ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਹਤ ਮਿਲੀ ਹੈ। ਸਰਕਾਰ ਵੱਲੋਂ ਜਾਰੀ ਫੈਸਲੇ ਅਨੁਸਾਰ ਛੁੱਟੀ ਸੂਬੇ ਭਰ ਦੇ ਸਾਰੇ ਸਕੂਲਾਂ ਲਈ ਲਾਗੂ ਰਹੇਗੀ।

