ਕਪੂਰਥਲਾ :- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਹਾਰੀਪੁਰ ਦਾ ਨੌਜਵਾਨ ਪ੍ਰਦੀਪ ਸਿੰਘ, ਜੋ ਰੋਜ਼ੀ-ਰੋਟੀ ਕਮਾਉਣ ਲਈ ਸਪੇਨ ਗਿਆ ਸੀ, ਪਿਛਲੇ ਤਿੰਨ ਦਿਨਾਂ ਤੋਂ ਭੇਦਭਰੀਆਂ ਹਾਲਾਤਾਂ ਵਿੱਚ ਲਾਪਤਾ ਹੈ। ਇਸ ਅਚਾਨਕ ਗੁੰਮਸ਼ੁਦਾ ਹੋਣ ਨਾਲ ਉਸਦੇ ਪਰਿਵਾਰ ਤੇ ਰਿਸ਼ਤੇਦਾਰਾਂ ਵਿੱਚ ਗੰਭੀਰ ਚਿੰਤਾ ਦਾ ਮਾਹੌਲ ਹੈ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਿੰਨ ਦਿਨਾਂ ਤੋਂ ਪ੍ਰਦੀਪ ਨਾਲ ਕੋਈ ਸੰਪਰਕ ਨਹੀਂ ਹੋ ਰਿਹਾ। ਉਹ ਸਪੇਨ ਵਿੱਚ ਇੱਕ ਪੰਜਾਬੀ ਰੈਸਟੋਰੈਂਟ ‘ਚ ਕੰਮ ਕਰਦਾ ਸੀ। ਜਦੋਂ ਮਾਲਕਾਂ ਨਾਲ ਗੱਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਕੰਮ ‘ਤੇ ਨਹੀਂ ਆਇਆ।
ਇਸ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ ਪਰ ਅਜੇ ਤੱਕ ਉਸਦਾ ਕੋਈ ਪਤਾ ਨਹੀਂ ਲੱਗਿਆ। ਸਪੇਨ ਤੇ ਯੂਰਪ ਵਿੱਚ ਵੱਸਦੇ ਪੰਜਾਬੀਆਂ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਉਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕਰਨ