ਮੋਗਾ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਹਿਮਾਇਤ ਮਿਲੀ ਹੈ। ਵਾਰਡ ਨੰਬਰ 25 ਵਿਚੋਂ ਕਾਂਗਰਸ ਅਤੇ ਅਕਾਲੀ ਦਲ ਨਾਲ ਸੰਬੰਧਤ 100 ਦੇ ਕਰੀਬ ਪਰਿਵਾਰ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਲ ਹੋ ਗਏ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਸਰੋਪਾ ਪਾ ਕੇ ਸਵਾਗਤ ਕੀਤਾ।
ਇਸ ਮੌਕੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ‘ਚ ਚੱਲ ਰਹੀ ਭਗਵੰਤ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ ਨਹੀਂ, ਵਾਅਦਾਪੂਰੀ ਰਵਾਇਤ ਕਾਰਨ ਹੀ ਲੋਕਾਂ ਦਾ ਭਰੋਸਾ ਪਾਰਟੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਪਰਿਵਾਰ ਅੱਜ ਸ਼ਾਮਲ ਹੋਏ ਹਨ, ਉਨ੍ਹਾਂ ਨੇ ਆਪਣੇ ਇਲਾਕੇ ਦੇ ਅਧੂਰੇ ਪਏ ਕੰਮਾਂ ਬਾਰੇ ਜਾਣੂ ਕਰਵਾਇਆ ਹੈ, ਜੋ ਸਰਕਾਰ ਦੀ ਤਰਫੋਂ ਜਲਦ ਪੂਰੇ ਕਰਵਾਏ ਜਾਣਗੇ।
ਡਾ. ਅਮਨਦੀਪ ਕੌਰ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਹੱਕਾਂ ਲਈ ਪੂਰੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ।