ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੋਮਵਾਰ ਨੂੰ ਨਿਆਂ ਪ੍ਰਣਾਲੀ ਵਿੱਚ ਵੱਡੀ ਮਜ਼ਬੂਤੀ ਮਿਲੀ, ਜਦੋਂ ਦੋਨੋਂ ਸੂਬਿਆਂ ਦੇ 10 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੇ ਵਾਧੂ ਜੱਜ ਵਜੋਂ ਹਾਈ ਕੋਰਟ ‘ਚ ਆਪਣੀ ਸ਼ਪਥ ਲਈ। ਇਹ ਸ਼ਪਥ ਸਮਾਰੋਹ ਚੰਡੀਗੜ੍ਹ ਸਥਿਤ ਹਾਈ ਕੋਰਟ ਭਵਨ ਵਿੱਚ ਆਯੋਜਿਤ ਕੀਤਾ ਗਿਆ।
ਇਹ ਨਿਯੁਕਤੀਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਆਦੇਸ਼ ਅਧੀਨ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਵੱਧ ਕੇ ਹੁਣ 59 ਹੋ ਗਈ ਹੈ, ਜਦਕਿ ਮਨਜ਼ੂਰਸ਼ੁਦਾ ਗਿਣਤੀ 85 ਹੈ।
ਇਹ ਕਦਮ ਨਿਆਂ ਪ੍ਰਣਾਲੀ ਵਿੱਚ ਚੱਲ ਰਹੀ ਮਾਮਲਿਆਂ ਦੀ ਭਾਰੀ ਗਿਣਤੀ, (ਕਰੀਬ 4 ਲੱਖ ਤੋਂ ਵੱਧ ਕੇਸਾਂ) ਨੂੰ ਘਟਾਉਣ ਲਈ ਚਲਾਈ ਜਾ ਰਹੀ ਸੰਸਥਾਗਤ ਕੋਸ਼ਿਸ਼ਾਂ ਦਾ ਹਿੱਸਾ ਹੈ। ਨਵੇਂ ਜੱਜਾਂ ਦੀ ਨਿਯੁਕਤੀ ਨਾਲ ਉਮੀਦ ਜਤਾਈ ਜਾ ਰਹੀ ਹੈ ਕਿ ਹਾਈ ਕੋਰਟ ਦੀ ਕਾਰਗੁਜ਼ਾਰੀ ਵਿੱਚ ਤੇਜ਼ੀ ਆਏਗੀ ਅਤੇ ਆਮ ਲੋਕਾਂ ਨੂੰ ਨਿਆਂ ਮਿਲਣ ਦੀ ਪ੍ਰਕਿਰਿਆ ਹੋਰ ਜ਼ਿਆਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੋਵੇਗੀ।
ਹਾਈ ਕੋਰਟ ਪ੍ਰਸ਼ਾਸਨ ਵੱਲੋਂ ਨਵੇਂ ਜੱਜਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਜਤਾਈ ਗਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਨਿਆਂ, ਇਮਾਨਦਾਰੀ ਅਤੇ ਨੈਤਿਕਤਾ ਨਾਲ ਨਿਭਾਉਣਗੇ।