ਚੰਡੀਗੜ੍ਹ, 4 ਅਗਸਤ2025 :- ਮਸ਼ਹੂਰ ਪੰਜਾਬੀ ਗਾਇਕ (Punjabi Singer) ਹਰਭਜਨ ਮਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਹਰਭਜਨ ਮਾਨ ਦੀ ਗੱਡੀ ਅੱਜ ਕੁਰਕਸ਼ੇਤਰ ਦੇ ਪਿੱਪਲੀ ਫਲਾਈਓਵਰ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਮਾਨ ਦਿੱਲੀ ਤੋਂ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਪਰਤ ਰਹੇ ਸਨ ਕਿ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੀ ਗੱਡੀ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।
ਖੁਸ਼ਕਿਸਮਤੀ ਨਾਲ ਹਰਭਜਨ ਮਾਨ ਨੂੰ ਇਸ ਹਾਦਸੇ ‘ਚ ਕੋਈ ਗੰਭੀਰ ਸੱਟ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਏ।ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਦੱਸੇ ਜਾ ਰਹੇ ਹਨ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ।
ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ। ਹਾਦਸੇ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ ਪ੍ਰਸ਼ਾਸਨ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।