ਚੰਡੀਗੜ੍ਹ :- ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਆਂਕ ਸਮਰੱਥਾ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਕੌਲਿਜੀਅਮ ਨੇ ਹਾਈ ਕੋਰਟ ਵਿੱਚ ਦੋ ਨਵੇਂ ਜੱਜਾਂ ਦੀ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਨੂੰ ਅੰਤਿਮ ਮਨਜ਼ੂਰੀ ਦੇ ਦਿੱਤੀ ਹੈ।
ਇਸ ਫੈਸਲੇ ਤਹਿਤ ਰਮੇਸ਼ ਚੰਦਰ ਡਿਮਰੀ ਅਤੇ ਨੀਰਜਾ ਕੁਲਵੰਤ ਕਾਲਸਨ ਦੇ ਨਾਵਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਮਨਜ਼ੂਰ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਨਿਯੁਕਤੀਆਂ ਅਦਾਲਤ ਵਿੱਚ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।
ਕੌਲਿਜੀਅਮ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਹਾਈ ਕੋਰਟ ਵਿੱਚ ਜੱਜਾਂ ਦੀ ਕਮੀ ਕਾਰਨ ਕੰਮਕਾਜੀ ਦਬਾਅ ਵਧ ਰਿਹਾ ਸੀ। ਨਵੇਂ ਜੱਜਾਂ ਦੀ ਸ਼ਮੂਲੀਅਤ ਨਾਲ ਅਦਾਲਤੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨਿਆਂ ਤੱਕ ਲੋਕਾਂ ਦੀ ਪਹੁੰਚ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ

