ਤਰਨ ਤਾਰਨ :- ਪੰਜਾਬ ਵਿਧਾਨ ਸਭਾ ਦੀ ਤਰਨਤਾਰਨ 21-ਸੀਟ ਲਈ ਜ਼ਿਮਨੀ ਚੋਣਾਂ ਦੇ ਆਖਰੀ ਦਿਨ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਜਾਣਕਾਰੀ ਦਿੱਤੀ ਕਿ ਉਮੀਦਵਾਰਾਂ ਨੇ ਆਖ਼ਰੀ ਦਿਨ ਚੋਣ ਪ੍ਰਕਿਰਿਆ ਵਿੱਚ ਭਾਗ ਲਿਆ।
ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਦੀ ਸੂਚੀ
ਤਰਨਤਾਰਨ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਜ਼ਾਦ ਉਮੀਦਵਾਰ ਮਨਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਨੇ ਦੋ ਨਾਮਜ਼ਦਗੀਆਂ ਭਰਵਾਈਆਂ। ਇਸ ਤੋਂ ਇਲਾਵਾ ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੋੜਾ, ਹਰਪਾਲ ਸਿੰਘ, ਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਆਪਣੇ ਪੱਤਰ ਦਾਖਲ ਕੀਤੇ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਵਾਪਸੀ ਦੀ ਮਿਤੀ
ਜਾਣਕਾਰੀ ਦੇ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਜੇਕਰ ਕਿਸੇ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਵਾਪਸ ਲੈਣੀ ਹੋਵੇ, ਤਾਂ ਇਸਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।