ਚੰਡੀਗੜ੍ਹ :- ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਸਬੰਧਤ ਵਾਇਰਲ ਵੀਡੀਓ ਦਾ ਮਾਮਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਤੱਕ ਪਹੁੰਚ ਗਿਆ ਹੈ। ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਵਰਤੇ ਜਾਣ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਜੀਪੀ ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤੇ ਹਨ। ਕਮਿਸ਼ਨ ਨੇ ਵਾਇਰਲ ਵੀਡੀਓ ਵਿੱਚ ਕੀਤੀ ਗਈ ਕਥਿਤ ਟਿੱਪਣੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਮੰਗੀ ਹੈ।
23 ਅਕਤੂਬਰ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ
ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਕੀਤੀ ਗਈ ਹੈ। ਸਬੰਧਤ ਅਧਿਕਾਰੀਆਂ ਨੂੰ 23 ਅਕਤੂਬਰ 2026 ਤੱਕ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਅਤੇ ਕਮਿਸ਼ਨ ਨੂੰ ਸੌਂਪੀ ਜਾਣ ਵਾਲੀ ਰਿਪੋਰਟ ਅਹਿਮ ਰਹੇਗੀ।