ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮਿਲਣਗੇ ਨਵੇਂ ਮੌਕੇ
ਇਸ ਸਾਂਝੇਦਾਰੀ ਦਾ ਮੁੱਖ ਉਦੇਸ਼ ਦੋਵਾਂ ਯੂਨੀਵਰਸਿਟੀਆਂ ਵਿਚਕਾਰ ਗਿਆਨ, ਖੋਜ ਅਤੇ ਅਕਾਦਮਿਕ ਸਰੋਤਾਂ ਦਾ ਆਦਾਨ-ਪ੍ਰਦਾਨ ਕਰਨਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਂਝੇ ਖੋਜ ਪ੍ਰਾਜੈਕਟਾਂ, ਅਕਾਦਮਿਕ ਸਮਾਗਮਾਂ ਅਤੇ ਉਪਲਬਧ ਸਹੂਲਤਾਂ ਦੀ ਸਾਂਝੀ ਵਰਤੋਂ ਦੇ ਮੌਕੇ ਮਿਲਣਗੇ।
ਸਮਝੌਤੇ ਤਹਿਤ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਆਪਣੇ ਉਪਲਬਧ ਸਰੋਤਾਂ ਅਨੁਸਾਰ ਮਿਜ਼ੋਰਮ ਯੂਨੀਵਰਸਿਟੀ ਨੂੰ ਅਕਾਦਮਿਕ, ਤਕਨੀਕੀ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਹਿਯੋਗ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਿਜ਼ੋਰਮ ਯੂਨੀਵਰਸਿਟੀ ਸਾਂਝੀ ਦਿਲਚਸਪੀ ਵਾਲੇ ਵਿਸ਼ਿਆਂ ‘ਤੇ ਖੋਜ ਨੂੰ ਉਤਸ਼ਾਹਿਤ ਕਰੇਗੀ ਅਤੇ ਆਪਣੇ ਨੈੱਟਵਰਕ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀਆਂ ਖੋਜ ਤੇ ਅਕਾਦਮਿਕ ਸਹੂਲਤਾਂ ਨੂੰ ਪ੍ਰਚਾਰਿਤ ਕਰੇਗੀ।
ਵਾਈਸ ਚਾਂਸਲਰਾਂ ਨੇ ਸਾਂਝੇਦਾਰੀ ਨੂੰ ਦੱਸਿਆ ਅਹਿਮ
ਇਹ ਸਮਝੌਤਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਾਕ੍ਰਿਸ਼ਨਾ ਵੁਸੀਰਿਕਾ ਦੀ ਦੇਖ-ਰੇਖ ਹੇਠ ਹੋਇਆ। ਇਸ ਮੌਕੇ ਉਨ੍ਹਾਂ ਨੇ ਸਮਝੌਤੇ ਨੂੰ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ ਲਈ ਮਿਜ਼ੋਰਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਦਿਬਾਕਰ ਚੰਦਰ ਡੇਕਾ ਦਾ ਧੰਨਵਾਦ ਕੀਤਾ।